ਟਰਾਂਟੋ, 13 ਅਗਸਤ
ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਐਤਵਾਰ ਨੂੰ ਸੰਸਦ ਭੰਗ ਕਰਕੇ ਜ਼ਿਮਨੀ ਚੋਣਾਂ ਦਾ ਐਲਾਨ ਕਰਨਗੇ। ਉਨ੍ਹਾਂ ਦਾ ਇਰਾਦਾ 20 ਸਤੰਬਰ ਨੂੰ ਇਹ ਚੋਣਾਂ ਕਰਵਾਉਣ ਦਾ ਹੈ। ਜਸਟਿਨ ਟਰੂਡੋ ਚੋਣਾਂ ਵਿੱਚ ਇਸ ਗੱਲ ਦਾ ਲਾਹਾ ਲੈਣਾ ਚਾਹੁੰਦੇ ਹਨ ਕਿ ਕੈਨੇਡਾ ਦੁਨੀਆ ਦਾ ਇਕਲੌਤਾ ਦੇਸ਼ ਹੈ ਜਿੱਥੇ ਯੋਗ ਆਬਾਦੀ ਦੇ 100 ਫੀਸਦ ਲੋਕਾਂ ਨੂੰ ਕੋਵਿਡ-19 ਦਾ ਟੀਕਾ ਲਗਾਇਆ ਗਿਆ ਹੈ। ਦੇਸ਼ ’ਚ ਤਾਲਾਬੰਦੀ ਦੌਰਾਨ ਆਰਥਿਕਤਾ ਨੂੰ ਬਚਾਉਣ ਲਈ ਸੈਂਕੜੇ ਅਰਬ ਡਾਲਰ ਖਰਚੇ।