ਪੇਈਚਿੰਗ, 18 ਫਰਵਰੀ
ਚੀਨ ਨੇ ਕਿਹਾ ਕਿ ਪੂਰਬੀ ਲੱਦਾਖ ’ਚ ਚੀਨ ਅਤੇ ਭਾਰਤ ਦੀਆਂ ਫ਼ੌਜਾਂ ਹੌਲੀ-ਹੌਲੀ ਪਿੱਛੇ ਹਟ ਰਹੀਆਂ ਹਨ ਅਤੇ ਆਸ ਪ੍ਰਗਟਾਈ ਕਿ ਦੋਵੇਂ ਮੁਲਕ ਨਿਰਧਾਰਤ ਟੀਚੇ ਨੂੰ ਹਾਸਲ ਕਰਨ ਲਈ ਯਤਨ ਕਰਨਗੇ। ਦੋਵਾਂ ਮੁਲਕਾਂ ਦੀਆਂ ਫ਼ੌਜਾਂ ਵੱਲੋਂ ਪਿੱਛੇ ਹਟਣ ਦੀ ਪ੍ਰਕਿਰਿਆ ਬਾਰੇ ਸਵਾਲ ਪੁੱਛੇ ਜਾਣ ’ਤੇ ਚੀਨ ਦੇ ਵਿਦੇਸ਼ ਮੰਤਰਾਲੇ ਦੀ ਬੁਲਾਰਾ ਹੁਆ ਚੁਨਯਿੰਗ ਨੇ ਕਿਹਾ,‘ਸਮੁੱਚੇ ਤੌਰ ’ਤੇ ਇਹ ਪ੍ਰਕਿਰਿਆ ਕਾਫ਼ੀ ਸਹਿਜ ਢੰਗ ਨਾਲ ਚੱਲ ਰਹੀ ਹੈ। ਸਾਨੂੰ ਆਸ ਹੈ ਕਿ ਨਿਰਧਾਰਤ ਟੀਚਾ ਹਾਸਲ ਕਰਨ ਲਈ ਦੋਵੇਂ ਮੁਲਕ ਯਤਨ ਕਰਨਗੇ।’ ਫ਼ੌਜਾਂ ਪਿੱਛੇ ਹਟਾਉਣ ਦੇ ਨਿਰਧਾਰਤ ਸਮੇਂ ਬਾਰੇ ਪੁੱਛੇ ਸੁਆਲ ਦੇ ਜੁਆਬ ’ਚ ਉਨ੍ਹਾਂ ਕਿਹਾ, ‘ਮੈਨੂੰ ਇਸ ਬਾਰੇ ਜਾਣਕਾਰੀ ਨਹੀਂ ਹੈ। ਤੁਸੀਂ ਇਸ ਸਬੰਧੀ ਫ਼ੌਜੀ ਅਧਿਕਾਰੀਆਂ ਤੋਂ ਜਾਣਕਾਰੀ ਲੈ ਸਕਦੇ ਹੋ।’
-ਪੀਟੀਆਈ