ਇਸਲਾਮਾਬਾਦ, 9 ਮਈ
ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ ਅਲਵੀ ਨੇ ਆਮ ਚੋਣਾਂ ਵਿਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐੱਮ) ਦੀ ਵਰਤੋਂ ਕਰਨ ਦੀ ਆਗਿਆ ਦੇਣ ਲਈ ਆਰਡੀਨੈਂਸ ਜਾਰੀ ਕੀਤਾ ਹੈ। ਸ਼ਨਿਚਰਵਾਰ ਨੂੰ ਜਾਰੀ ਬਿਆਨ ਅਨੁਸਾਰ ਰਾਸ਼ਟਰਪਤੀ ਨੇ ਦੇਸ਼ ਦੇ ਚੋਣ ਐਕਟ ਵਿਚ ਸੋਧ ਕਰਦਿਆਂ ਪਾਕਿਸਤਾਨ ਦੇ ਚੋਣ ਕਮਿਸ਼ਨ ਨੂੰ ਈਵੀਐੱਮ ਖਰੀਦਣ ਦੀ ਜ਼ਿੰਮੇਦਾਰੀ ਦਿੱਤੀ ਹੈ। ਆਰਡੀਨੈਂਸ ਵਿਚ ਰਾਸ਼ਟਰਪਤੀ ਨੇ ਵਿਦੇਸ਼ੀ ਪਾਕਿਸਤਾਨੀਆਂ ਨੂੰ ਭਵਿੱਖ ਵਿਚ ਦੇਸ਼ ਦੀਆਂ ਆਮ ਤੇ ਉਪ ਚੋਣਾਂ ਵਿੱਚ ਵੋਟ ਪਾਉਣ ਦੀ ਆਗਿਆ ਦਿੱਤੀ।