ਗੁਰਪ੍ਰੀਤ ਸਿੰਘ ਕਾਹਲੋਂ
ਪੈਰਿਸ, 8 ਦਸੰਬਰ
ਤਿੰਨ ਖੇਤੀ ਸੁਧਾਰ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਪੰਜਾਬ ਸਣੇ ਭਾਰਤ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਵਿੱਚ ਦਿੱਤੇ ਜਾ ਰਹੇ ਧਰਨੇ ਦਾ ਸਮਰਥਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਮਾਨ) ਦੀ ਯੂਥ ਇਕਾਈ ਯੂਰਪ ਦੇ ਪ੍ਰਧਾਨ ਦਲਵਿੰਦਰ ਸਿੰਘ ਘੁੰਮਣ ਨੇ ਸਮਰਥਨ ਕੀਤਾ ਹੈ।
ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੇ ਦਿੱਲੀ ਮੋਰਚੇ ਦਾ ਸਮਰਥਨ ਕਰਦੇ ਹਨ ਅਤੇ ਯੂਥ ਇਕਾਈ ਵੱਲੋਂ ਉਨ੍ਹਾਂ ਦੀ ਮਦਦ ਲਈ ਦੋ ਲੱਖ ਰੁਪਏ ਦਿੱਤੇ ਜਾਣਗੇ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਿਸਾਨ ਵਿਰੋਧੀ ਕਾਨੂੰਨ ਰੱਦ ਕਰਕੇ ਕਿਸਾਨ ਭਾਵਨਾਵਾਂ ਦਾ ਸਤਿਕਾਰ ਕਰੇ।
ਇਸ ਮੌਕੇ ਹਰਜਾਪ ਸਿੰਘ ਸਰੋਆ, ਜਗਜੀਤ ਸਿੰਘ ਚੀਮਾ, ਜਸਪਾਲ ਸਿੰਘ ਪੰਨੂ, ਨਿਹਾਲ ਸਿੰਘ, ਤਲਵਿੰਦਰ ਸਿੰਘ ਮਾਵੀ ਅਤੇ ਹਰਜਾਪ ਸਿੰਘ ਸੰਘਾ ਹਾਜ਼ਰ ਸਨ|