ਲਾਹੌਰ:
ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਹਾਈਵੇਅ ’ਤੇ ਡਕੈਤੀ ਦੌਰਾਨ ਪਰਿਵਾਰ ਸਾਹਮਣੇ 17 ਸਾਲਾ ਲੜਕੀ ਨਾਲ ਕਥਿਤ ਸਮੂਹਿਕ ਜਬਰ-ਜਨਾਹ ਮਾਮਲੇ ਵਿੱਚ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲੀਸ ਨੂੰ 48 ਘੰਟਿਆਂ ਦੀ ਸਮਾਂ ਸੀਮਾ ਦਿੱਤੀ ਹੈ। ਇਹ ਘਟਨਾ ਲਾਹੌਰ ਤੋਂ ਲਗਪਗ 200 ਕਿਲੋਮੀਟਰ ਦੂਰ ਪਾਕਪੱਟਣ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਵਾਪਰੀ। ਪੁਲੀਸ ਮੁਤਾਬਕ, ਇੱਕ ਵਿਅਕਤੀ ਪਾਕਪੱਟਣ ਵਿੱਚ ਰਿਸ਼ਤੇਦਾਰਾਂ ਨੂੰ ਮਿਲਣ ਮਗਰੋਂ ਕਾਰ ਰਾਹੀਂ ਆਪਣੀ ਪਤਨੀ, ਦੋ ਬੱਚਿਆਂ ਅਤੇ 17 ਸਾਲਾ ਭਤੀਜੀ ਨਾਲ ਬਹਾਵਲਨਗਰ ਵਿੱਚ ਆਪਣੇ ਘਰ ਜਾ ਰਿਹਾ ਸੀ। ਪਾਕਪੱਟਣ ਤੋਂ ਲਗਪਗ 20 ਕਿਲੋਮੀਟਰ ਦੂਰ ਹਾਈਵੇਅ ’ਤੇ ਚਾਰ ਹਥਿਆਰਬੰਦ ਲੁਟੇਰਿਆਂ ਨੇ ਉਨ੍ਹਾਂ ਦੀ ਕਾਰ ਨੂੰ ਘੇਰ ਕੇ ਉਨ੍ਹਾਂ ਤੋਂ ਸੋਨੇ ਦੇ ਗਹਿਣੇ, ਮੋਬਾਈਲ ਫੋਨ, ਨਕਦੀ ਅਤੇ ਕਾਰ ਦੀਆਂ ਚਾਬੀਆਂ ਖੋਹ ਲਈਆਂ। -ਪੀਟੀਆਈ