ਕਰਾਚੀ, 17 ਅਪਰੈਲ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਸੱਤਾ ਤੋਂ ਬੇਦਖਲ ਕੀਤੇ ਜਾਣ ਪਿੱਛੇ ‘ਵਿਦੇਸ਼ੀ ਸਾਜ਼ਿਸ਼’ ਦੇ ਦੋਸ਼ ਨੂੰ ਦੁਹਰਾਇਆ ਹੈ ਅਤੇ ਕਿਹਾ ਹੈ ਕਿ ਜਦੋਂ ਉਨ੍ਹਾਂ ਦੇ ਖ਼ਿਲਾਫ਼ ਬੇਭਰੋਸਗੀ ਮਤਾ ਲਿਆਂਦਾ ਗਿਆ ਸੀ ਤਾਂ ਉਹ ਜਾਣਦੇ ਸੀ ਕਿ ‘ਮੈਚ ਫਿਕਸ’ ਹੈ। ਸ਼ਨਿਚਰਵਾਰ ਰਾਤ ਰੈਲੀ ਨੂੰ ਸੰਬੋਧਨ ਕਰਦੇ ਹੋਏ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਮੁਖੀ ਇਮਰਾਨ ਖ਼ਾਨ ਨੇ ਲੋਕਾਂ ਨੂੰ ਸਵਾਲ ਕੀਤਾ ਕਿ ਕੀ ਉਹ ਮਹਿਸੂਸ ਕਰਦੇ ਹਨ ਕਿ ਉਨ੍ਹਾਂ ਦੀ ਸਰਕਾਰ ਸਾਜ਼ਿਸ਼ ਜਾਂ ਦਖਲਅੰਦਾਜ਼ੀ ਦਾ ਸ਼ਿਕਾਰ ਹੋਈ। ਉਨ੍ਹਾਂ ਦਾ ਇਸ਼ਾਰਾ ਅਸਿੱਧੇ ਤੌਰ ‘ਤੇ ਵੱਡੇ ਅਧਿਕਾਰੀ ਦੀ ਹਾਲੀਆ ਪ੍ਰੈਸ ਕਾਨਫਰੰਸ ਵੱਲ ਸੀ, ਜਿਸ ਨੇ ਖ਼ਾਨ ਦੇ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਸੀ।