ਪੇਈਚਿੰਗ, 3 ਅਪਰੈਲ
ਚੀਨ ਦੇ ਸਭ ਤੋਂ ਵੱਡੇ ਸ਼ਹਿਰ ਸ਼ੰਘਾਈ ਵਿੱਚ ਕੋਵਿਡ-19 ਦੇ ਮਾਮਲੇ ਵੱਧ ਰਹੇ ਹਨ। ਇਸ ਦੇ ਨਾਲ ਹੀ ਤਾਲਾਬੰਦੀ ਕਾਰਨ ਲੱਖਾਂ ਲੋਕ ਘਰਾਂ ਤੋਂ ਬਾਹਰ ਨਹੀਂ ਆ ਰਹੇ। ਸਿਹਤ ਅਧਿਕਾਰੀਆਂ ਨੇ ਅੱਜ ਦੱਸਿਆ ਕਿ ਪਿਛਲੇ 24 ਘੰਟਿਆਂ ਵਿੱਚ ਵਾਇਰਸ ਦੇ 438 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ 7788 ਅਜਿਹੇ ਮਾਮਲੇ ਵੀ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਵਾਇਰਸ ਦੇ ਲੱਛਣ ਨਹੀਂਨ।