ਨਵੀਂ ਦਿੱਲੀ, 5 ਮਾਰਚ
ਯੂਕਰੇਨ ਵਿੱਚ ਭਾਰਤੀ ਦੂਤਾਵਾਸ ਨੇ ਅੱਜ ਕਿਹਾ ਹੈ ਕਿ ਉਹ ਪੂਰਬੀ ਯੂਕਰੇਨ ਦੇ ਸ਼ਹਿਰ ਸੂਮੀ ਵਿਚੋਂ ਭਾਰਤੀ ਨਾਗਰਿਕਾਂ ਨੂੰ ਸੁਰੱਖਿਅਤ ਕੱਢਣ ਲਈ ਹਰ ਸੰਭਵ ਤਰੀਕਿਆਂ ਦੀ ’ਤੇ ਵਿਚਾਰ ਕਰ ਰਿਹਾ ਹੈ। ਮਿਸ਼ਨ ਨੇ ਕਿਹਾ ਕਿ ਉਹ ਭਾਰਤੀਆਂ ਨੂੰ ਬਾਹਰ ਕੱਢਣ ਦੇ ਰਸਤੇ ਦੀ ਪਛਾਣ ਕਰਨ ਲਈ ਰੈੱਡ ਕਰਾਸ ਸਮੇਤ ਸਾਰੀਆਂ ਧਿਰਾਂ ਦੇ ਸੰਪਰਕ ਵਿੱਚ ਹੈ। ਦੂਤਘਰ ਨੇ ਟਵੀਟ ਕੀਤਾ, ‘ਸੂਮੀ ਵਿੱਚ ਭਾਰਤੀ ਨਾਗਰਿਕਾਂ ਨੂੰ ਸੁਰੱਖਿਅਤ ਢੰਗ ਨਾਲ ਕੱਢਣ ਲਈ ਹਰ ਸੰਭਵ ਕੋਸ਼ਿਸ਼ ਜਾਰੀ ਹੈ। ਕੰਟਰੋਲ ਰੂਮ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਸਾਡੇ ਸਾਰੇ ਨਾਗਰਿਕਾਂ ਨੂੰ ਬਾਹਰ ਨਹੀਂ ਕੱਢਿਆ ਜਾਂਦਾ।’