ਯੋਰੋਸ਼ਲਮ, 5 ਅਪਰੈਲ
ਇਜ਼ਰਾਇਲ ਦੇ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਭ੍ਰਿਸ਼ਟਾਚਾਰ ਮਾਮਲੇ ਵਿੱਚ ਆਪਣੇ ਖਿਲਾਫ਼ ਚਲ ਰਹੇ ਮੁਕੱਦਮੇ ਦੀ ਸੁਣਵਾਈ ਵਿੱਚ ਹਿੱਸਾ ਲੈਣ ਲਈ ਸੋਮਵਾਰ ਨੂੰ ਅਦਾਲਤ ਵਿੱਚ ਪੇਸ਼ ਹੋਏ। ਉਧਰ, ਦੇਸ਼ ਦੀਆਂ ਸਿਆਸੀ ਪਾਰਟੀਆਂ ਇਸ ਗੱਲ ’ਤੇ ਵਿਚਾਰ ਵਟਾਂਦਰਾ ਕਰਨ ’ਚ ਰੁੱਝੀਆਂ ਹੋਈਆਂ ਹਨ ਕਿ ਪਿਛਲੇ ਮਹੀਨੇ ਬੇਨਤੀਜਾ ਰਹੀਆਂ ਚੋਣਾਂ ਤੋਂ ਬਾਅਦ ਸਰਕਾਰ ਬਣਾਉਣੀ ਚਾਹੀਦੀ ਹੈ ਜਾਂ ਅਸਤੀਫ਼ਾ ਦੇ ਕੇ ਉਨ੍ਹਾਂ ਖਿਲਾਫ਼ ਚਲ ਰਹੇ ਕਾਨੂੰਨੀ ਮਾਮਲਿਆਂ ’ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ।-ਏਜੰਸੀ