ਢਾਕਾ:
ਬੰਗਲਾਦੇਸ਼ ਕੌਮਾਂਤਰੀ ਅਪਰਾਧ ਟ੍ਰਿਬਿਊਨਲ ਦੇ ਮੁੱਖ ਵਕੀਲ ਮੁਹੰਮਦ ਤਾਜੁਲ ਇਸਲਾਮ ਨੇ ਪੁਲੀਸ ਦੇ ਇੰਸਪੈਕਟਰ ਜਨਰਲ ਮੁਹੰਮਦ ਮੋਇਨੁਲ ਇਸਲਾਮ ਨੂੰ ਪੱਤਰ ਲਿਖ ਕੇ ਅਹੁਦੇ ਤੋਂ ਹਟਾਈ ਗਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਤੇ ਉਸ ਦੇ ਸਹਿਯੋਗੀਆਂ ਖ਼ਿਲਾਫ਼ ਇੰਟਰਪੋਲ ਰਾਹੀਂ ਰੈੱਡ ਨੋਟਿਸ ਜਾਰੀ ਕਰਾਉਣ ਲਈ ਜ਼ਰੂਰੀ ਕਦਮ ਚੁੱਕਣ ਦੀ ਮੰਗ ਕੀਤੀ ਹੈ। ਰਿਪੋਰਟਾਂ ’ਚ ਆਈਸੀਟੀ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਗਈ ਹੈ। ਇਹ ਘਟਨਾਕ੍ਰਮ ਐਤਵਾਰ ਨੂੰ ਕਾਨੂੰਨੀ ਮਾਮਲਿਆਂ ਦੇ ਸਲਾਹਕਾਰ ਆਸਿਫ ਨਜ਼ਰੂਲ ਦੇ ਉਸ ਬਿਆਨ ਤੋਂ ਦੋ ਦਿਨ ਬਾਅਦ ਵਾਪਰਿਆ ਹੈ, ਜਿਸ ’ਚ ਉਨ੍ਹਾਂ ਕਿਹਾ ਸੀ ਕਿ ਬੰਗਲਾਦੇਸ਼ ਮਨੁੱਖਤਾ ਖ਼ਿਲਾਫ਼ ਕਥਿਤ ਅਪਰਾਧਾਂ ਨਾਲ ਜੁੜੇ ਮੁਕੱਦਮੇ ਦਾ ਸਾਹਮਣਾ ਕਰਨ ਲਈ ਹਸੀਨਾ ਤੇ ਹੋਰ ਭਗੌੜਿਆਂ ਨੂੰ ਭਾਰਤ ਤੋਂ ਵਾਪਸ ਲਿਆਉਣ ਲਈ ਇੰਟਰਪੋਲ ਦੀ ਮਦਦ ਮੰਗੇਗਾ। -ਪੀਟੀਆਈ