ਵਾਸ਼ਿੰਗਟਨ, 24 ਸਤੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਜਾਪਾਨੀ ਹਮਰੁਤਬਾ ਯੋਸ਼ੀਹਿਦੇ ਸੁਗਾ ਨੇ ਬਹੁਪੱਖੀ ਦੁਵੱਲੇ ਸਬੰਧਾਂ ਦੀ ਸਮੀਖਿਆ ਕੀਤੀ ਅਤੇ ਅਫ਼ਗ਼ਾਨਿਸਤਾਨ ਸਮੇਤ ਹਾਲੀਆ ਵਿਸ਼ਵਵਿਆਪੀ ਘਟਨਾਵਾਂ ‘ਤੇ ਵਿਚਾਰਾਂ ਕੀਤੀ। ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਵੱਲੋਂ ਸੱਦੀ ਕਵਾਡ ਦੀ ਪਹਿਲੀ ਸਿੱਧੀ ਬੈਠਕ ਤੋਂ ਪਹਿਲਾਂ ਮੋਦੀ ਅਤੇ ਸੁਗਾ ਨੇ ਆਪਸ ਵਿੱਚ ਖੁੱਲ੍ਹ ਕੇ ਵਿਚਾਰ ਵਟਾਂਦਰਾ ਕੀਤਾ।
ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਆਸਟਰੇਲਿਆਈ ਹਮਰੁਤਬਾ ਸਕੌਟ ਮੌਰੀਸਨ ਨਾਲ ਕਵਾਡ ਸੰਮੇਲਨ ਤੋਂ ਪਹਿਲਾਂ ਮੁਲਾਕਾਤ ਕੀਤੀ ਅਤੇ ਹਿੰਦ-ਪ੍ਰਸ਼ਾਂਤ ਸਮੇਤ ਦੁਵੱਲੇ, ਖੇਤਰੀ ਅਤੇ ਵਿਸ਼ਵਵਿਆਪੀ ਮਹੱਤਵ ਦੇ ਮੁੱਦਿਆਂ ‘ਤੇ ਚਰਚਾ ਕੀਤੀ।