ਵਾਸ਼ਿੰਗਟਨ, 30 ਸਤੰਬਰ
ਭਾਰਤੀ ਸਫ਼ੀਰ ਤਰਨਜੀਤ ਸਿੰਘ ਸੰਧੂ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅਮਰੀਕਾ ਦੌਰਾ ਬਹੁਤ ਜ਼ਿਆਦਾ ਸਫ਼ਲ ਰਿਹਾ ਹੈ। ਇਸ ਦੌਰਾਨ ਉਨ੍ਹਾਂ ਰਾਸ਼ਟਰਪਤੀ ਜੋਅ ਬਾਇਡਨ ਨਾਲ ਪਲੇਠੀ ਦੁਵੱਲੀ ਵਾਰਤਾ ਵੀ ਕੀਤੀ। ਉਨ੍ਹਾਂ ਕਿਹਾ ਕਿ ਕੁਆਡ ਮੁਲਕਾਂ ਦੇ ਆਗੂਆਂ ਨਾਲ ਵੀ ਚੰਗੇ ਮਾਹੌਲ ’ਚ ਗੱਲਬਾਤ ਹੋਈ ਹੈ। ਪਰਵਾਸੀ ਭਾਰਤੀਆਂ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਸ੍ਰੀ ਸੰਧੂ ਨੇ ਪ੍ਰਧਾਨ ਮੰਤਰੀ ਦੇ ਦੌਰੇ ਦਾ ਜ਼ਿਕਰ ਕੀਤਾ। ਦੇਸ਼ ’ਚ ਕੋਵਿਡ-19 ਮਹਾਮਾਰੀ ਫੈਲਣ ਤੋਂ ਬਾਅਦ ਪਹਿਲੀ ਵਾਰ ਭਾਰਤੀ-ਅਮਰੀਕੀ ਭਾਈਚਾਰੇ ਦੀਆਂ ਪ੍ਰਮੁੱਖ ਹਸਤੀਆਂ ਨੇ ਇਸ ਪ੍ਰੋਗਰਾਮ ਦਾ ਪ੍ਰਬੰਧ ਕੀਤਾ ਸੀ। ਪ੍ਰਧਾਨ ਮੰਤਰੀ ਦੇ ਪਿਛਲੇ ਹਫ਼ਤੇ ਦੌਰੇ ਤੋਂ ਬਾਅਦ ਪਹਿਲੀ ਵਾਰ ਜਨਤਕ ਤੌਰ ’ਤੇ ਨਜ਼ਰ ਆਏ ਭਾਰਤੀ ਸਫ਼ੀਰ ਨੇ ਕਿਹਾ ਕਿ ਇੰਜ ਮਹਿਸੂਸ ਨਹੀਂ ਹੋਇਆ ਕਿ ਆਗੂ ਪਹਿਲੀ ਵਾਰ ਮਿਲ ਰਹੇ ਹਨ। -ਪੀਟੀਆਈ