ਸਾਂ ਫਰਾਂਸਿਸਕੋ, 9 ਜੁਲਾਈ
ਐਲਨ ਮਸਕ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਨੇ ਟਵਿੱਟਰ ਖਰੀਦਣ ਦਾ ਇਰਾਦਾ ਛੱਡ ਦਿੱਤਾ ਹੈ ਕਿਉਂਕਿ ਕੰਪਨੀ ਨੇ ਫਰਜ਼ੀ ਖਾਤਿਆਂ ਦੀ ਗਿਣਤੀ ਬਾਰੇ ਲੋੜੀਂਦੀ ਜਾਣਕਾਰੀ ਨਹੀਂ ਦਿੱਤੀ। ਮਸਕ ਨੇ 44 ਅਰਬ ਡਾਲਰ ਵਿੱਚ ਕੰਪਨੀ ਖਰੀਦਣ ਦੀ ਪੇਸ਼ਕਸ਼ ਕੀਤੀ ਸੀ। ਮਸਕ ਦੇ ਐਲਾਨ ਤੋਂ ਤੁਰੰਤ ਬਾਅਦ ਟਵਿੱਟਰ ਨੇ ਜਵਾਬੀ ਕਾਰਵਾਈ ਕਰਦੇ ਹੋਏ ਕਿਹਾ ਕਿ ਇਹ ਸੌਦੇ ਨੂੰ ਬਰਕਰਾਰ ਰੱਖਣ ਲਈ ਟੈਸਲਾ ਦੇ ਸੀਈਓ ‘ਤੇ ਮੁਕੱਦਮਾ ਕਰੇਗਾ।