ਕਾਠਮੰਡੂ, 9 ਅਗਸਤ
ਨੇਪਾਲ ਨੇ ਕਰੋਨਾ ਰਿਪੋਰਟ ਪਾਜ਼ੇਟਿਵ ਆਉਣ ਮਗਰੋਂ ਚਾਰ ਭਾਰਤੀ ਸੈਲਾਨੀਆਂ ਨੂੰ ਦੇਸ਼ ਵਿੱਚ ਦਾਖ਼ਲ ਹੋਣ ਤੋਂ ਰੋਕ ਦਿੱਤਾ ਅਤੇ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ ਗਿਆ ਹੈ। ਨੇਪਾਲ ਵਿੱਚ ਕਰੋਨਾ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਇਹ ਪੱਛਮੀ ਬੰਗਾਲ ਦੇ ਬੈਟਾੜੀ ਜ਼ਿਲ੍ਹੇ ਵਿੱਚ ਝੂਲਾਘਾਟ ਸਰਹੱਦ ਰਾਹੀਂ ਨੇਪਾਲ ਵਿੱਚ ਦਾਖ਼ਲ ਹੋਏ ਸਨ। ਬੈਟਾੜੀ ਵਿੱਚ ਸਿਹਤ ਵਿਭਾਗ ਦੇ ਸੂਚਨਾ ਅਧਿਕਾਰੀ ਬਿਪਿਨ ਲੇਖਕ ਨੇ ਦੱਸਿਆ ਕਿ ਚਾਰ ਭਾਰਤੀ ਨਾਗਰਿਕਾਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਉਣ ਮਗਰੋਂ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ ਗਿਆ ਹੈ।