ਕੋਲੰਬੋ, 11 ਮਈ
ਸੰਕਟ ਵਿੱਚ ਘਿਰੇ ਸ੍ਰੀਲੰਕਾ ਦੇ ਰਾਸ਼ਟਰਪਤੀ ਗੋਟਬਾਯਾ ਰਾਜਪਕਸੇ ਨੇ ਅੱਜ ਕਿਹਾ ਕਿ ਉਹ ਇਸੇ ਹਫ਼ਤੇ ਨਵੇਂ ਪ੍ਰਧਾਨ ਮੰਤਰੀ ਤੇ ਮੰਤਰੀ ਮੰਡਲ ਦੀ ਨਿਯੁਕਤੀ ਕਰਨਗੇ ਜੋ ਸੰਵਿਧਾਨਕ ਸੁਧਾਰ ਪੇਸ਼ ਕਰਨਗੇ। ਦੇਸ਼ ਵਿੱਚ ਗੰਭੀਰ ਆਰਥਿਕ ਸੰਕਟ ਦੇ ਮੱਦੇਨਜ਼ਰ ਸਰਕਾਰ ਵਿਰੁੱਧ ਵਿਆਪਕ ਪ੍ਰਦਰਸ਼ਨ ਹੋ ਰਹੇ ਹਨ। ਰਾਸ਼ਟਰ ਦੇ ਨਾਂ ਆਪਣੇ ਸੰਬੋਧਨ ’ਚ ਗੋਟਬਾਯਾ ਨੇ ਕਿਹਾ ਕਿ ਨਵੇਂ ਪ੍ਰਧਾਨ ਮੰਤਰੀ ਤੇ ਸਰਕਾਰ ਨੂੰ ਨਿਯੁਕਤ ਕਰਨ ਤੋਂ ਬਾਅਦ ਸੰਵਿਧਾਨ ਵਿੱਚ 19ਵੀਂ ਸੋਧ ਦਾ ਖਰੜਾ ਤਿਆਰ ਕਰਨ ਲਈ ਇਕ ਸੰਵਿਧਾਨਕ ਸੋਧ ਪੇਸ਼ ਕੀਤੀ ਜਾਵੇਗੀ ਜੋ ਸੰਸਦ ਨੂੰ ਹੋਰ ਸ਼ਕਤੀਆਂ ਪ੍ਰਦਾਨ ਕਰੇਗੀ।