ਪੇਈਚਿੰਗ, 22 ਜੁਲਾਈ
ਚੀਨ ਨੇ ਬੁੱਧਵਾਰ ਨੂੰ ਕਿਹਾ ਕਿ ਅਮਰੀਕਾ ਨੇ ਉਸ ਨੂੰ ਹਿਊਸਟਨ ਵਿੱਚ ਆਪਣਾ ਕੌਂਸਲੇਟ ਬੰਦ ਕਰਨ ਦਾ ਆਦੇਸ਼ ਦਿੱਤਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਵਾਂਗ ਵੇਨਬਿਨ ਨੇ ਅਮਰੀਕਾ ਦੇ ਇਸ ਕਦਮ ਦੀ ਨਿੰਦਾ ਕੀਤੀ ਹੈ। ਚੀਨ ਨੇ ਇਸ ਨੂੰ ਬੇਇੱਜ਼ਤ ਕਰਨ ਵਾਲਾ ਤੇ ਲੋੜਾ ਕਦਮ ਕਰਾਰ ਦਿੱਤਾ ਹੈ ਤੇ ਕਿਹਾ ਹੈ ਕਿ ਇਸ ਨਾਲ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਨੁਕਸਾਨ ਪੁੱਜੇਗਾ।