ਇਸਲਾਮਾਬਾਦ, 21 ਅਕਤੂਬਰ
ਪਾਕਿਸਤਾਨੀ ਥਲ ਸੈਨਾ ਦੇ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਕਿਹਾ ਹੈ ਕਿ ਉਹ ਅਗਲੇ ਪੰਜ ਹਫ਼ਤਿਆਂ ’ਚ ਸੇਵਾਮੁਕਤ ਹੋ ਜਾਣਗੇ। ਉਨ੍ਹਾਂ ਕਿਹਾ ਕਿ ਉਹ ਸੇਵਾ ’ਚ ਹੋਰ ਵਿਸਥਾਰ ਦੀ ਮੰਗ ਨਹੀਂ ਕਰਨਗੇ। ਜਨਰਲ ਬਾਜਵਾ ਦਾ ਕਾਰਜਕਾਲ 29 ਨਵੰਬਰ ਨੂੰ ਖ਼ਤਮ ਹੋਵੇਗਾ ਤੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨਵੇਂ ਥਲ ਸੈਨਾ ਮੁਖੀ ਦੀ ਚੋਣ ਕਰਨਗੇ। ਜੀਓ ਟੀਵੀ ਦੀ ਰਿਪੋਰਟ ਮੁਤਾਬਕ ਸਰਕਾਰ ਨੇ ਐਲਾਨ ਕੀਤਾ ਹੈ ਕਿ ਜਨਰਲ ਬਾਜਵਾ ਦਾ ਜਾਨਸ਼ੀਨ ਸੰਵਿਧਾਨ ਮੁਤਾਬਕ ਨਿਯੁਕਤ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਫ਼ੌਜ ਸਿਆਸਤ ’ਚ ਕੋਈ ਭੂਮਿਕਾ ਨਹੀਂ ਨਿਭਾਏਗੀ। ਲੰਡਨ ’ਚ ਪੀਐੱਮਐੱਲ-ਐੱਨ ਸੁਪਰੀਮੋ ਨਾਲ ਮੁਲਾਕਾਤ ਮਗਰੋਂ ਸੰਭਾਵਨਾ ਜਤਾਈ ਜਾ ਰਹੀ ਸੀ ਕਿ ਜਨਰਲ ਬਾਜਵਾ ਦਾ ਕਾਰਜਕਾਲ ਵਧ ਸਕਦਾ ਹੈ ਪਰ ਹੁਣ ਇੰਜ ਹੋਣਾ ਮੁਸ਼ਕਲ ਜਾਪਦਾ ਹੈ। -ਪੀਟੀਆਈ