ਲਾਹੌਰ, 22 ਅਕਤੂਬਰ
ਪਾਕਿਸਤਾਨ ਵਿੱਚ ਪਾਬੰਦੀਸ਼ੁਦਾ ਇਸਲਾਮਿਕ ਗਰੁੱਪ ਦੇ ਪ੍ਰਦਰਸ਼ਨਕਾਰੀਆਂ ਨਾਲ ਝੜਪ ਦੌਰਾਨ ਅੱਜ ਤਿੰਨ ਪੁਲੀਸ ਮੁਲਾਜ਼ਮ ਮਾਰੇ ਗਏ ਹਨ। ਪ੍ਰਦਰਸ਼ਨਕਾਰੀ ਆਪਣੇ ਆਗੂਆਂ ਦੀ ਰਿਹਾਈ ਅਤੇ ਪੈਗੰਬਰ ਹਜ਼ਰਤ ਮੁਹੰਮਦ ਦਾ ਕਾਰਟੂਨ ਛਾਪੇ ਜਾਣ ਦੇ ਰੋਸ ਵਜੋਂ ਫਰਾਂਸੀਸੀ ਸਫ਼ੀਰ ਨੂੰ ਦੇਸ਼ ਵਿੱਚੋਂ ਕੱਢੇ ਜਾਣ ਦੀ ਮੰਗ ਕਰ ਰਹੇ ਸਨ। ਪੁਲੀਸ ਅਧਿਕਾਰੀਆਂ ਨੂੰ ਲਾਹੌਰ ਸ਼ਹਿਰ ਦੇ ਪੂਰਬੀ ਹਿੱਸੇ ਵਿੱਚ ਇੱਕ ਵਾਹਨ ਵੱਲੋਂ ਟੱਕਰ ਮਾਰੀ ਗਈ ਜਿੱਥੇ ਤਹਿਰੀਕ-ਏ-ਲਬਾਇਕ ਪਾਕਿਸਤਾਨ (ਟੀਐੱਲਪੀ) ਦੇ ਹਜ਼ਾਰਾਂ ਕਾਰਕੁਨ ਰਾਜਧਾਨੀ ਇਸਲਾਮਾਬਾਦ ਵੱਲ ਮਾਰਚ ਕਰ ਰਹੇ ਸਨ। -ਰਾਇਟਰਜ਼