ਇਸਲਾਮਾਬਾਦ, 12 ਅਪਰੈਲ
ਪਾਕਿਸਤਾਨ ਦੇ ਨਵ-ਨਿਯੁਕਤ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਅੱਜ ਆਪਣੇ ਭਾਰਤੀ ਹਮਰੁਤਬਾ ਨਰਿੰਦਰ ਮੋਦੀ ਨੂੰ ਵਧਾਈ ਦੇਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਦਾ ਦੇਸ਼ ਭਾਰਤ ਨਾਲ ਸ਼ਾਂਤੀਪੂਰਨ ਅਤੇ ਸਹਿਯੋਗੀ ਸਬੰਧ ਚਾਹੁੰਦਾ ਹੈ। ਸ਼ਰੀਫ ਨੇ ਹਾਲਾਂਕਿ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਜੰਮੂ-ਕਸ਼ਮੀਰ ਸਮੇਤ ਬਕਾਇਆ ਵਿਵਾਦਾਂ ਦਾ ਸ਼ਾਂਤੀਪੂਰਨ ਹੱਲ ਹੋਣਾ ਚਾਹੀਦਾ ਹੈ।