ਜਨੇਵਾ: ਸੰਯੁਕਤ ਰਾਸ਼ਟਰ ਦੇ ਮੁਖੀ ਨੇ ਵੀਰਵਾਰ ਨੂੰ ਆਲਮੀ ਤਪਸ਼ ਅਤੇ ਜਲਵਾਯੂ ਆਫ਼ਤਾਂ ਨੂੰ ਠੱਲ੍ਹ ਪਾਉਣ ਲਈ ਤੁਰੰਤ ਤੇ ਤੇਜ਼ੀ ਨਾਲ ਗਰੀਨ ਹਾਊਸ ਗੈਸਾਂ ਦੀ ਨਿਕਾਸੀ ਘਟਾਉਣ ਦਾ ਸੱਦਾ ਦਿੱਤਾ। ਅਗਲੇ ਹਫ਼ਤੇ ਹੋਣ ਵਾਲੀ ਸਾਲਾਨਾ ਸੰਯੁਕਤ ਰਾਸ਼ਟਰ ਸਭਾ ਦੀ ਮੀਟਿੰਗ ਦੇ ਮੱਦੇਨਜ਼ਰ ਅੰਤੋਨੀਓ ਗੁਟੇਰੇਜ਼ ਨੇ ਸਰਕਾਰਾਂ ਨੂੰ ਤਾੜਨਾ ਕੀਤੀ ਕਿ ਜਲਵਾਯੂ ਤਬਦੀਲੀ ਇੰਨੀ ਤੇਜ਼ੀ ਨਾਲ ਵਧ ਰਹੀ ਹੈ ਕਿ ਇਸ ਬਾਰੇ ਸੋਚਿਆ ਵੀ ਨਹੀਂ ਜਾ ਸਕਦਾ। -ਏਪੀ