ਵਾਸ਼ਿੰਗਟਨ, 13 ਮਈ
ਬਾਇਡਨ ਪ੍ਰਸ਼ਾਸਨ ਨੇ ਅਮਰੀਕੀ ਵਿਦੇਸ਼ ਨੀਤੀ ’ਚ ਪਹਿਲ ਮਨੁੱਖੀ ਅਧਿਕਾਰਾਂ ਦੀ ਬਹਾਲੀ ਨੂੰ ਦੇਣ ਦੇ ਟੀਚੇ ਨੂੰ ਅੱਗੇ ਵਧਾਉਣ ਦੇ ਮਾਮਲੇ ’ਚ ਧਾਰਮਿਕ ਆਜ਼ਾਦੀ ਦੇ ਹੱਕ ਦਾ ਘਾਣ ਕਰਨ ਲਈ ਚੀਨ ਤੇ ਕਈ ਹੋਰ ਦੇਸ਼ਾਂ ਨੂੰ ਨਿਸ਼ਾਨੇ ’ਤੇ ਲਿਆ। ਇਹ ਨਿੰਦਾ ਉਸੇ ਤਰ੍ਹਾਂ ਦੀ ਹੈ ਜੋ ਟਰੰਪ ਪ੍ਰਸ਼ਾਸਨ ਨੇ ਵੀ ਕੀਤੀ ਸੀ। ਇਹ ਕਦਮ ਅਮਰੀਕੀ ਰੁਖ਼ ਦੀ ਮੁੜ ਪੁਸ਼ਟੀ ਕਰਦਾ ਹੈ ਕਿ ਮੁਸਲਮਾਨਾਂ ਅਤੇ ਪੱਛਮੀ ਸ਼ਿਨਜਿਆਂਗ ’ਚ ਹੋਰਨਾਂ ਧਾਰਮਿਕ ਘੱਟ ਗਿਣਤੀਆਂ ’ਤੇ ਚੀਨ ਦੀ ਕਾਰਵਾਈ ਕਤਲੇਆਮ ਦੇ ਦਾਇਰੇ ’ਚ ਆਉਂਦੀ ਹੈ। ਹਾਲਾਂਕਿ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਧਾਰਮਿਕ ਆਜ਼ਾਦੀ, ਪ੍ਰਸ਼ਾਸਨ ਦੇ ਵੱਡੇ ਮਨੁੱਖੀ ਅਧਿਕਾਰ ਰਣਨੀਤੀ ਦਾ ਮਹਿਜ਼ ਇੱਕ ਤੱਤ ਹੈ। ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਮੰਤਰਾਲੇ ਦੀ ਸਾਲਾਨਾ ਕੌਮਾਂਤਰੀ ਧਾਰਮਿਕ ਆਜ਼ਾਦੀ ਰਿਪੋਰਟ ਦਾ ਹਵਾਲਾ ਦੇ ਕੇ ਚੀਨ ਦੀ ਆਪਣੇ ਨਾਗਰਿਕਾਂ ਨੂੰ ਆਜ਼ਾਦ ਢੰਗ ਨਾਲ ਪੂਜਾ ਕਰਨ ਦੀ ਇਜਾਜ਼ਤ ਨਾ ਦੇਣ ਲਈ ਨਿੰਦਾ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਸਾਬਕਾ ਚੀਨੀ ਅਧਿਕਾਰੀਆਂ ’ਤੇ ਪਾਬੰਦੀ ਲਗਾ ਦਿੱਤੀ ਹੈ। -ਪੀਟੀਆਈ