ਕੀਵ, 27 ਫਰਵਰੀ
ਯੂਕਰੇਨ ਦੇ ਰਾਸ਼ਟਰਪਤੀ ਦਫਤਰ ਨੇ ਕਿਹਾ ਕਿ ਰੂਸੀ ਫੌਜ ਨੇ ਦੇਸ਼ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਖਾਰਕੀਵ ਵਿੱਚ ਗੈਸ ਪਾਈਪਲਾਈਨ ਉਡਾ ਦਿੱਤੀ। ਇਹ ਧਮਾਕਾ ਵਾਤਾਵਰਣ ਤਬਾਹੀ ਦਾ ਕਾਰਨ ਬਣ ਸਕਦਾ ਹੈ ਅਤੇ ਲੋਕਾਂ ਨੂੰ ਗਿੱਲੇ ਕੱਪੜਿਆਂ ਨਾਲ ਆਪਣੀਆਂ ਖਿੜਕੀਆਂ ਨੂੰ ਢਕਣ ਅਤੇ ਬਹੁਤ ਸਾਰਾ ਤਰਲ ਪਦਾਰਥ ਪੀਣ ਦੀ ਸਲਾਹ ਦਿੱਤੀ। ਇਸ ਦੌਰਾਨ ਪਤਾ ਲੱਗਿਆ ਹੈ ਕਿ ਰੂਸੀ ਫੌਜ ਖਾਰਕੀਵ ਵਿੱਚ ਦਾਖਲ ਹੋ ਗਈ ਹੈ ਤੇ ਉਥੇ ਭਿਆਨਕ ਲੜਾਈ ਜਾਰੀ ਹੈ। ਲਗਭਗ 15 ਲੱਖ ਲੋਕਾਂ ਦੀ ਆਬਾਦੀ ਵਾਲਾ ਸ਼ਹਿਰ ਰੂਸ ਦੀ ਸਰਹੱਦ ਤੋਂ 40 ਕਿਲੋਮੀਟਰ ਦੂਰ ਹੈ।