ਸਮਰਕੰਦ (ਉਜ਼ਬੇਕਿਸਤਾਨ), 16 ਸਤੰਬਰ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਬਿਾਜ਼ ਸ਼ਰੀਫ ਉਜ਼ਬੇਕਿਸਤਾਨ ਦੇ ਸਮਰਕੰਦ ਵਿੱਚ ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਦੇ ਸੰਮੇਲਨ ਦੌਰਾਨ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਦੁਵੱਲੀ ਗੱਲਬਾਤ ਦੌਰਾਨ ਹੈੱਡਫੋਨ ਨਾ ਲਗਾ ਸਕਣ ਕਾਰਨ ਸੋਸ਼ਲ ਮੀਡੀਆ ’ਤੇ ਮਜ਼ਾਕ ਦਾ ਪਾਤਰ ਬਣ ਗਏ ਹਨ। ਰੂਸ ਦੀ ਸਰਕਾਰੀ ਨਿਊਜ਼ ਏਜੰਸੀ ਆਰਆਈਏ ਵੱਲੋਂ ਸ਼ੇਅਰ ਕੀਤੀ ਵੀਡੀਓ ਵਿੱਚ ਪੂਤਿਨ ਪਾਕਿਸਤਾਨੀ ਪ੍ਰਧਾਨ ਮੰਤਰੀ ਦੀ ਹਾਲਤ ’ਤੇ ਹੱਸਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਨੇ ਵੀ ਸਾਂਝਾ ਕੀਤਾ ਹੈ। ਇਸ ਵਿੱਚ ਇਹ ਵੀ ਦਿਖਾਇਆ ਗਿਆ ਕਿ ਸ਼ਹਬਿਾਜ਼ ਸਹਾਇਕ ਨੂੰ ਮਦਦ ਲਈ ਕਹਿ ਰਹੇ ਸਨ ਤੇ ਸਹਾਇਕ ਦੀ ਸਹਾਇਤਾ ਤੋਂ ਬਾਅਦ ਵੀ ਉਨ੍ਹਾਂ ਦਾ ਹੈੱਡਫੋਨ ਮੁੜ ਡਿੱਗ ਗਿਆ। ਪੀਟੀਆਈ ਦੇ ਮੈਂਬਰ ਨੇ ਕਿਹਾ ਕਿ ਸ਼ਾਹਬਾਜ਼ ਪਾਕਿਸਤਾਨ ਨੂੰ ਲਗਾਤਾਰ ਸ਼ਰਮਸਾਰ ਕਰ ਰਹੇ ਹਨ।