ਪਿਸ਼ਾਵਰ, 22 ਅਗਸਤ
ਤਹਿਰੀਕ-ਏ-ਤਾਲਿਬਾਨ (ਟੀਟੀਪੀ) ਅਤਿਵਾਦੀਆਂ ਵੱਲੋਂ ਖੈਬਰ ਪਖਤੂਨਖਵਾ ਸੂਬੇ ਵਿੱਚ ਸੁਰੱਖਿਆ ਬਲਾਂ ਦੇ ਕਾਫ਼ਲੇ ’ਤੇ ਕੀਤੇ ਹਮਲੇ ਵਿੱਚ ਛੇ ਪਾਕਿਸਤਾਨੀ ਫੌਜੀ ਤੇ ਚਾਰ ਦਹਿਸ਼ਤਗਰਦ ਮਾਰੇ ਗਏ। ਹਮਲਾ ਅਫ਼ਗ਼ਾਨਿਸਤਾਨ ਸਰਹੱਦ ਨਾਲ ਲੱਗਦੇ ਦੱਖਣੀ ਵਜ਼ੀਰਿਸਤਾਨ ਕਬਾਇਲੀ ਜ਼ਿਲ੍ਹੇ ਦੇ ਅਸਮਾਨ ਮੰਜ਼ਾ ਵਿਚ ਹੋਇਆ। ਫੌਜ ਦੇ ਮੀਡੀਆ ਵਿੰਗ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨਜ਼ ਨੇ ਕਿਹਾ ਕਿ ਟੀਟੀਪੀ ਨੇ ਕਾਫ਼ਲੇ ’ਤੇ ਹਮਲਾ ਕੀਤਾ ਤੇ ਜਵਾਬੀ ਕਾਰਵਾਈ ਵਿੱਚ ਚਾਰ ਦਹਿਸ਼ਤਗਰਦ ਮਾਰੇ ਗਏ ਤੇ ਦੋ ਜ਼ਖ਼ਮੀ ਹੋ ਗਏ। -ਪੀਟੀਆਈ