ਕੋਲੰਬੋ/ਰਾਮੇਸ਼ਵਰਮ: ਸ੍ਰੀਲੰਕਾ ਦੀ ਜਲ ਸੈਨਾ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਭਾਰਤੀ ਮਛੇਰਿਆਂ ਨੂੰ ਜਾਫਨਾ ਦੀ ਅਦਾਲਤ ਨੇ 31 ਦਸੰਬਰ ਤੱਕ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਹੈ। ਪੁਲੀਸ ਵੱਲੋਂ ਉਨ੍ਹਾਂ ਨੂੰ ਜਾਫਨਾ ਦੀ ਜੇਲ੍ਹ ’ਚ ਡੱਕਿਆ ਗਿਆ ਹੈ। ਉਧਰ ਭਾਰਤੀ ਮਛੇਰਿਆਂ ਨੇ ਗ੍ਰਿਫ਼ਤਾਰੀ ਦੇ ਵਿਰੋਧ ’ਚ ਅੱਜ ਰਾਮੇਸ਼ਵਰਮ ’ਚ ਪ੍ਰਦਰਸ਼ਨ ਕੀਤਾ। -ਪੀਟੀਆਈ