ਕੋਲੰਬੋ: ਸ੍ਰੀਲੰਕਾ ਦੇ ਨਵੇਂ ਪ੍ਰਧਾਨ ਮੰਤਰੀ ਵਿਕਰਮਸਿੰਘੇ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਰਾਸ਼ਟਰਪਤੀ ਗੋਟਾਬਾਯਾ ਰਾਜਪਕਸੇ ਦੀਆਂ ਸ਼ਕਤੀਆਂ ਘਟਾਉਣ ਲਈ ਸੰਵਿਧਾਨ ’ਚ 21ਵੀਂ ਸੋਧ ਸਬੰਧੀ ਮਤਾ ਕੈਬਨਿਟ ਦੀ ਮਨਜ਼ੂਰੀ ਲਈ ਪੇਸ਼ ਨਹੀਂ ਕੀਤਾ ਜਾ ਸਕਿਆ। ਇਸੇ ਦੌਰਾਨ ਰਾਸ਼ਟਰਪਤੀ ਨੇ ਅੱਠ ਹੋਰ ਮੰਤਰੀਆਂ ਨੂੰ ਮੰਤਰੀ ਮੰਡਲ ’ਚ ਸ਼ਾਮਲ ਕੀਤਾ ਹੈ। ਸੂਤਰਾਂ ਅਨੁਸਾਰ ਹਾਕਮ ਸ੍ਰੀਲੰਕਾ ਪੋਦੂਜਨ ਪੇਰਾਮੁਨਾ (ਐੱਸਐੈੱਲਪੀਪੀ) ਦੇ ਸੰਸਦ ਮੈਂਬਰਾਂ ਨੇ ਇਸ ਮਤੇ ਦੇ ਮੌਜੂਦਾ ਸਰੂਪ ਦਾ ਵਿਰੋਧ ਕਰਨ ਤੋਂ ਬਾਅਦ ਉਸ ਨੂੰ ਕੈਬਨਿਟ ’ਚ ਪੇਸ਼ ਨਹੀਂ ਕੀਤਾ। -ਪੀਟੀਆਈ