ਕੋਲੰਬੋ: ਸ੍ਰੀਲੰਕਾ ’ਚ ਰਾਸ਼ਟਰਪਤੀ ਚੋਣਾਂ ਲਈ ਵੋਟਿੰਗ ਅੱਜ ਮੁਕੰਮਲ ਹੋ ਗਈ। ਇਸ ਦੌਰਾਨ 75 ਫ਼ੀਸਦੀ ਪੋਲਿੰਗ ਦਰਜ ਕੀਤੀ ਗਈ ਤੇ ਹਿੰਸਾ ਜਾਂ ਸੁਰੱਖਿਆ ਉਲੰਘਣਾ ਦੀ ਕੋਈ ਖ਼ਬਰ ਨਹੀਂ ਆਈ ਹੈ। ਸਾਲ 2022 ਦੇ ਵਿੱਤੀ ਸੰਕਟ ਮਗਰੋਂ ਸ੍ਰੀਲੰਕਾ ’ਚ ਇਹ ਪਹਿਲੀਆਂ ਚੋਣਾਂ ਹਨ। ਇਸੇ ਦੌਰਾਨ ਦੇਸ਼ ਵਿੱਚ ਰਾਤ 10 ਵਜੇ ਤੋਂ ਸਵੇਰੇ ਛੇ ਵਜੇ ਤੱਕ ਕਰਫਿਊ ਲਗਾ ਦਿੱਤਾ ਗਿਆ ਹੈ। ਵੋਟਿੰਗ ਸਵੇਰੇ ਸੱਤ ਵਜੇ ਤੋਂ ਸ਼ਾਮ ਚਾਰ ਵਜੇ ਤੱਕ ਹੋਈ। -ਪੀਟੀਆਈ