ਕੋਲੰਬੋ: ਸ੍ਰੀਲੰਕਾ ਦੇ ਰਾਸ਼ਟਰਪਤੀ ਰਨਿਲ ਵਿਕਰਮਸਿੰਘੇ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ (ਯੂਐੱਨਐੱਸਸੀ) ’ਚ ਸਥਾਈ ਮੈਂਬਰਸ਼ਿਪ ਲਈ ਭਾਰਤ-ਜਾਪਾਨ ਦੀਆਂ ਕੋਸ਼ਿਸ਼ਾਂ ਦੀ ਹਮਾਇਤ ਕਰੇਗੀ। ਸਾਬਕਾ ਪ੍ਰਧਾਨ ਮੰਤਰੀ ਸ਼ਿੰਜ਼ੋ ਆਬੇ ਦੀਆਂ ਅੰਤਿਮ ਰਸਮਾਂ ’ਚ ਸ਼ਾਮਲ ਹੋਣ ਲਈ ਰਾਸ਼ਟਰਪਤੀ ਵਿਕਰਮਸਿੰਘੇ ਫਿਲਹਾਲ ਜਾਪਾਨ ’ਚ ਹਨ। -ਪੀਟੀਆਈ