ਵਾਸ਼ਿੰਗਟਨ: ਅਮਰੀਕਾ ਦੀ ਸੰਘੀ ਅਦਾਲਤ ਨੇ ਮੁੰਬਈ ’ਚ 2008 ਦੇ ਅਤਵਿਾਦੀ ਹਮਲੇ ’ਚ ਸ਼ਾਮਲ ਪਾਕਿਸਤਾਨੀ ਮੂਲ ਦੇ ਕੈਨੇਡਿਆਈ ਕਾਰੋਬਾਰੀ ਤਹੱਵੁਰ ਰਾਣਾ ਨੂੰ ਭਾਰਤ ਹਵਾਲੇ ਕੀਤੇ ਜਾਣ ਦੇ ਫ਼ੈਸਲੇ ਖ਼ਿਲਾਫ਼ ਦਲੀਲਾਂ ਪੇਸ਼ ਕਰਨ ਲਈ ਹੋਰ ਸਮਾਂ ਦਿੱਤਾ ਹੈ। ਰਾਣਾ (62) ਨੇ ਕੈਲੀਫੋਰਨੀਆ ਦੇ ਸੈਂਟਰਲ ਡਿਸਟ੍ਰਿਕਟ ’ਚ ਯੂਐੱਸ ਜ਼ਿਲ੍ਹਾ ਅਦਾਲਤ ਦੇ ਉਸ ਹੁਕਮ ਖ਼ਿਲਾਫ਼ ਨਾਈਂਥ ਸਰਕਟ ਕੋਰਟ ’ਚ ਅਪੀਲ ਕੀਤੀ ਹੈ ਜਿਸ ’ਚ ਹੈਬੀਅਸ ਕੋਰਪਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਗਿਆ ਸੀ। -ਪੀਟੀਆਈ