ਇਸਲਾਮਾਬਾਦ, 22 ਅਗਸਤ
ਇਸਲਾਮਾਬਾਦ ਹਾਈ ਕੋਰਟ ਨੇ ਤੋਸ਼ਾਖ਼ਾਨਾ ਭ੍ਰਿਸ਼ਟਾਚਾਰ ਕੇਸ ਵਿੱਚ ਹੋਈ ਸਜ਼ਾ ਦੇ ਫੈਸਲੇ ਨੂੰ ਚੁਣੌਤੀ ਦਿੰਦੀ ਸਾਬਕਾ ਵਜ਼ੀਰੇ ਆਜ਼ਮ ਇਮਰਾਨ ਖ਼ਾਨ ਦੀ ਪਟੀਸ਼ਨ ’ਤੇ ਸੁਣਵਾਈ ਵੀਰਵਾਰ ਤੱਕ ਮੁਲਤਵੀ ਕਰ ਦਿੱਤੀ ਹੈ। ਖ਼ਾਨ ਨੇ ਪਟੀਸ਼ਨ ਵਿੱਚ ਸਜ਼ਾ ਮੁਅੱਤਲ ਤੇ ਫੈਸਲਾ ਰੱਦ ਕੀਤੇ ਜਾਣ ਦੀ ਮੰਗ ਕੀਤੀ ਹੈ। -ਪੀਟੀਆਈ