ਨਿਊਯਾਰਕ, 16 ਜੁਲਾਈ
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪਹਿਲੀ ਪਤਨੀ ਇਵਾਨਾ ਟਰੰਪ ਦੇ ਸਰੀਰ ’ਤੇ ਸੱਟਾਂ ਦੇ ਨਿਸ਼ਾਨ ਹਨ। ਉਨ੍ਹਾਂ ਦੀ ਮੌਤ ਬੀਤੇ ਦਿਨੀਂ ਹੋਈ ਸੀ। ਨਿਊਯਾਰਕ ਸਿਟੀ ਮੈਡੀਕਲ ਐਗਜ਼ਾਮੀਨਰ ਦਫਤਰ ਨੇ ਜਾਂਚ ਦੌਰਾਨ ਇਹ ਖੁਲਾਸਾ ਕੀਤਾ। ਪੁਲੀਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਕੀ ਉਨ੍ਹਾਂ ਦੀ ਮੌਤ ਪੌੜੀਆਂ ਤੋਂ ਡਿੱਗਣ ਨਾਲ ਹੋਈ ਹੈ।