ਕੋਲੰਬੋ, 10 ਮਈ
ਸ੍ਰੀਲੰਕਾ ਦੀ ਸੰਸਦ ਦੇ ਸਪੀਕਰ ਮਹਿੰਦਾ ਯਾਪਾ ਨੇ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ ਨੂੰ ਕਿਹਾ ਹੈ ਕਿ ਉਹ ਦੇਸ਼ ਦੇ ਦਹਾਕਿਆਂ ਦੇ ਸਭ ਤੋਂ ਭੈੜੇ ਆਰਥਿਕ ਸੰਕਟ ਕਾਰਨ ਸਰਕਾਰ ਵਿਰੁੱਧ ਹਿੰਸਾ ਅਤੇ ਵਿਆਪਕ ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਮੌਜੂਦਾ ਸਥਿਤੀ ‘ਤੇ ਚਰਚਾ ਕਰਨ ਲਈ ਇਸ ਹਫ਼ਤੇ ਸੰਸਦ ਦਾ ਸੈਸ਼ਨ ਜਲਦ ਬੁਲਾਉਣ। ਸਪੀਕਰ ਮਹਿੰਦਾ ਯਾਪਾ ਨੇ ਕਿਹਾ ਕਿ ਉਨ੍ਹਾਂ ਨੇ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ ਨੂੰ ਇਸ ਬਾਰੇ ਫੋਨ ਕੀਤਾ ਸੀ। ਸੰਸਦੀ ਅਧਿਕਾਰੀਆਂ ਨੇ ਕਿਹਾ ਕਿ ਰਾਸ਼ਟਰਪਤੀ ਨੂੰ 17 ਮਈ ਦੀ ਨਿਰਧਾਰਿਤ ਮਿਤੀ ਤੋਂ ਪਹਿਲਾਂ ਸੰਸਦ ਦਾ ਸੈਸ਼ਨ ਦੁਬਾਰਾ ਸੱਦਣਾ ਹੋਵੇਗਾ ਕਿਉਂਕਿ ਇਸ ਸਮੇਂ ਕੋਈ ਪ੍ਰਧਾਨ ਮੰਤਰੀ ਅਤੇ ਸਰਕਾਰ ਨਹੀਂ ਹੈ।