ਵਾਸ਼ਿੰਗਟਨ, 24 ਸਤੰਬਰ
ਕਾਬੁਲ ਦੀ ਹਕੂਮਤ ਤਾਲਿਬਾਨ ਦੇ ਹੱਥਾਂ ’ਚ ਜਾਣ ਦੇ ਇਕ ਸਾਲ ਤੋਂ ਵਧ ਸਮੇਂ ਬਾਅਦ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਅਫ਼ਗਾਨਿਸਤਾਨ ਦਾ ਪ੍ਰਮੁੱਖ ਗ਼ੈਰ-ਨਾਟੋ ਸਹਿਯੋਗੀ ਦਾ ਦਰਜਾ ਖ਼ਤਮ ਕਰ ਦਿੱਤਾ ਹੈ। ਅਮਰੀਕਾ ਨੇ 2012 ’ਚ ਅਫ਼ਗਾਨਿਸਤਾਨ ਨੂੰ ਇਹ ਦਰਜਾ ਦਿੱਤਾ ਸੀ ਜਿਸ ਰਾਹੀਂ ਦੋਵੇਂ ਮੁਲਕਾਂ ਵਿਚਕਾਰ ਰੱਖਿਆ ਅਤੇ ਆਰਥਿਕ ਸਬੰਧ ਕਾਇਮ ਸਨ। ਅਮਰੀਕੀ ਵਿਦੇਸ਼ ਮੰਤਰਾਲੇ ਮੁਤਾਬਕ ਹੁਣ ਅਮਰੀਕਾ ਦੇ 18 ਪ੍ਰਮੁੱਖ ਗ਼ੈਰ-ਨਾਟੋ ਸਹਿਯੋਗ ਰਹਿ ਗਏ ਹਨ। -ਪੀਟੀਆਈ