ਕੁਏਟਾ, 11 ਨਵੰਬਰ
ਪਾਕਿਸਤਾਨ ਰੇਲਵੇ ਨੇ ਅਸ਼ਾਂਤ ਦੱਖਣ-ਪੱਛਮੀ ਸੂਬੇ ਬਲੋਚਿਸਤਾਨ ’ਚ ਅੱਜ ਤੋਂ ਚਾਰ ਦਿਨਾਂ ਲਈ ਸਾਰੀਆਂ ਰੇਲ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਹਨ। ਇਹ ਫ਼ੈਸਲਾ ਸੁਰੱਖਿਆ ਕਾਰਨਾਂ ਕਰਕੇ ਲਿਆ ਗਿਆ ਹੈ। ਕੁਏਟਾ ਦੇ ਰੇਲਵੇ ਸਟੇਸ਼ਨ ’ਤੇ ਸ਼ਨਿਚਰਵਾਰ ਨੂੰ ਹੋਏ ਹਮਲੇ ਦੌਰਾਨ 27 ਵਿਅਕਤੀ ਹਲਾਕ ਅਤੇ 62 ਹੋਰ ਜ਼ਖ਼ਮੀ ਹੋ ਗਏ ਸਨ। ਬਲੋਚਿਸਤਾਨ ਸਰਕਾਰ ਨੇ ਪੀੜਤ ਪਰਿਵਾਰਾਂ ਨਾਲ ਇਕਜੁੱਟਤਾ ਪ੍ਰਗਟਾਉਂਦਿਆਂ ਸੂਬੇ ’ਚ ਤਿੰਨ ਦਿਨ ਦੇ ਸੋਗ ਦਾ ਐਲਾਨ ਕੀਤਾ ਹੈ। ਵੱਖਵਾਦੀ ਜਥੇਬੰਦੀ ਬਲੋਚ ਲਿਬਰੇਸ਼ਨ ਆਰਮੀ ਨੇ ਰੇਲਵੇ ਸਟੇਸ਼ਨ ’ਤੇ ਹਮਲੇ ਦੀ ਜ਼ਿੰਮੇਵਾਰੀ ਕਬੂਲੀ ਹੈ। ਸੂਬੇ ਦੇ ਮੁੱਖ ਮੰਤਰੀ ਸਰਫ਼ਰਾਜ਼ ਬੁਗਤੀ ਨੇ ਵੱਖਵਾਦੀਆਂ ਦਾ ਪੂਰੀ ਤਾਕਤ ਨਾਲ ਟਾਕਰਾ ਕਰਨ ਦਾ ਅਹਿਦ ਲਿਆ ਹੈ। ਉਧਰ ਅੰਦਰੂਨੀ ਮਾਮਲਿਆਂ ਬਾਰੇ ਮੰਤਰੀ ਮੋਹਸਿਨ ਨਕਵੀ ਨੇ ਬਲੋਚਿਸਤਾਨ ਸਰਕਾਰ ਨੂੰ ਪੂਰੀ ਹਮਾਇਤ ਦੇਣ ਦਾ ਐਲਾਨ ਕੀਤਾ ਹੈ। -ਏਪੀ