ਕੰਪਾਲਾ: ਉੱਤਰੀ ਯੂਗਾਂਡਾ ਦੇ ਸ਼ਰਨਾਰਥੀ ਕੈਂਪ ਵਿੱਚ ਬਿਜਲੀ ਡਿੱਗਣ ਕਾਰਨ 14 ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਲਾਮਵੋ ਦੇ ਦੂਰ-ਦੁਰਾਡੇ ਜ਼ਿਲ੍ਹੇ ਵਿੱਚ ਵਾਪਰੀ। ਪੁਲੀਸ ਦੇ ਬੁਲਾਰੇ ਕਿਤੁਮਾ ਰੁਸੋਕੇ ਨੇ ਦੱਸਿਆ ਕਿ ਇਸ ਹਾਦਸੇ ਵਿੱਚ 34 ਹੋਰ ਜ਼ਖਮੀ ਹੋ ਗਏ ਹਨ ਪਰ ਉਨ੍ਹਾਂ ਦੀ ਹਾਲੇ ਤੱਕ ਪਛਾਣ ਨਹੀਂ ਹੋ ਸਕੀ ਹੈ। ਜਾਣਕਾਰੀ ਅਨੁਸਾਰ ਪਾਲਾਬੇਕ ਰਾਹਤ ਕੈਂਪ ਵਿੱਚ ਦੱਖਣੀ ਸੂਡਾਨ ਦੇ ਸ਼ਰਨਾਰਥੀ ਠਹਿਰੇ ਹੋਏ ਸਨ ਤੇ ਇਸ ਕੈਂਪ ਵਿਚ ਪ੍ਰਾਰਥਨਾ ਹੋ ਰਹੀ ਸੀ ਕਿ ਅਸਮਾਨੀ ਬਿਜਲੀ ਡਿੱਗ ਗਈ। ਇਹ ਵੀ ਦੱਸਣਾ ਬਣਦਾ ਹੈ ਕਿ ਪੂਰਬੀ ਅਫ਼ਰੀਕੀ ਦੇਸ਼ ਵਿੱਚ ਬਰਫ਼ ਦੇ ਮੌਸਮ ਦੌਰਾਨ ਬਿਜਲੀ ਡਿੱਗਣ ਦੀਆਂ ਘਟਨਾਵਾਂ ਆਮ ਹਨ। ਪੁਲੀਸ ਅਧਿਕਾਰੀ ਨੇ ਕਿਹਾ ਕਿ ਬਿਜਲੀ ਡਿੱਗਣ ਤੋਂ ਬਾਅਦ ਅੱਗ ਲੱਗਣ ਦੀ ਕੋਈ ਖਬਰ ਨਹੀਂ ਹੈ। -ਏਪੀ