ਵਾਸ਼ਿੰਗਟਨ, 2 ਫਰਵਰੀ
ਭਾਰਤ ਤੇ ਚੀਨ ਵਿਚਾਲੇ ਜਾਰੀ ਸਰਹੱਦੀ ਵਿਵਾਦ ਦਰਮਿਆਨ ਬਾਇਡਨ ਪ੍ਰਸ਼ਾਸਨ ਨੇ ਪੇਈਚਿੰਗ ਵੱਲੋਂ ਆਪਣੇ ਗੁਆਂਢੀਆਂ ਨੂੰ ‘ਡਰਾਉਣ-ਦਬਕਾਉਣ’ ਦੀਆਂ ਮੌਜੂਦਾ ਕੋਸ਼ਿਸ਼ਾਂ ’ਤੇ ਫ਼ਿਕਰਮੰਦੀ ਜ਼ਾਹਿਰ ਕੀਤੀ ਹੈ। ਨਵੇਂ ਸਦਰ ਜੋਅ ਬਾਇਡਨ ਦੀ ਅਗਵਾਈ ਵਾਲੇ ਅਮਰੀਕੀ ਪ੍ਰਸ਼ਾਸਨ ਨੇ ਕਿਹਾ ਕਿ ਉਹ ਪੂਰੇ ਹਾਲਾਤ ’ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ। ਪ੍ਰਸ਼ਾਸਨ ਦੇ ਸਿਖਰਲੇ ਅਧਿਕਾਰੀ ਨੇ ਕਿਹਾ ਕਿ ਰਣਨੀਤਕ ਪੱਖੋਂ ਅਹਿਮ ਭਾਰਤ-ਪ੍ਰਸ਼ਾਂਤ ਖਿੱਤੇ ਵਿੱਚ ਅਮਰੀਕਾ ਆਪਣੇ ਭਾਈਵਾਲਾਂ ਨਾਲ ਖੜ੍ਹਾ ਹੈ। -ਏਜੰਸੀ