ਨਿਊ ਯਾਰਕ, 19 ਅਗਸਤ ਡੈਮੋਕ੍ਰੇਟਿਕ ਪਾਰਟੀ ਨੇ ਅਧਿਕਾਰਤ ਤੌਰ ’ਤੇ ਜੋਏ ਬਿਡੇਨ ਨੂੰ ਮੰਗਲਵਾਰ ਰਾਤ ਨੂੰ ਰਾਸ਼ਟਰਪਤੀ ਚੋਣਾਂ ਲਈ ਪਾਰਟੀ ਦਾ ਉਮੀਦਵਾਰ ਨਾਮਜ਼ਦ ਕਰ ਦਿੱਤਾ। ਹੁਣ ਉਹ 3 ਨਵੰਬਰ ਨੂੰ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਅਤੇ ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਸਾਹਮਣਾ ਕਰਨਗੇ। ਡੈਮੋਕ੍ਰੇਟਿਕ ਪਾਰਟੀ ਦੀ ਡਿਜੀਟਲ ਨੈਸ਼ਨਲ ਕਾਨਫਰੰਸ ਵਿਚ ਦੇਸ਼ ਭਰ ਤੋਂ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਨੇ ਸਾਬਕਾ ਉਪ ਰਾਸ਼ਟਰਪਤੀ ਬਿਡੇਨ ਦਾ ਜ਼ੋਰਦਾਰ ਸਮਰਥਨ ਕੀਤਾ। ਡੈਮੋਕ੍ਰੇਟਿਕ ਪਾਰਟੀ ਦੁਆਰਾ ਨਾਮਜ਼ਦ ਕਰਨਾ ਬਿਡੇਨ ਲਈ ਵੱਡੀ ਰਾਜਨੀਤਿਕ ਜਿੱਤ ਮੰਨਿਆ ਜਾ ਰਿਹਾ ਹੈ। ਉਹ ਦੋ ਵਾਰ ਪਹਿਲਾਂ ਵੀ ਪਾਰਟੀ ਦੇ ਰਾਸ਼ਟਰਪਤੀ ਉਮੀਦਵਾਰ ਬਣਨ ਦੀ ਕੋਸ਼ਿਸ਼ ਕਰ ਚੁੱਕੇ ਹਨ।