ਸਾਓ ਪਾਉਲੋ, 17 ਅਗਸਤ
ਮੀਡੀਆ ਪਲੇਟਫਾਰਮ ਐਕਸ ਨੇ ਕਿਹਾ ਹੈ ਕਿ ਉਹ ਬ੍ਰਾਜ਼ੀਲ ਦੇ ਜੱਜ ਅਲੈਗਜ਼ੈਂਡਰ ਡੀ ਮੋਰੇਸ ਦੇ ਸੈਂਸਰਸ਼ਿਪ ਹੁਕਮਾਂ ਕਾਰਨ ਬ੍ਰਾਜ਼ੀਲ ਵਿੱਚ ਤੁਰੰਤ ਪ੍ਰਭਾਵ ਤੋਂ ਆਪਣਾ ਕੰਮਕਾਜ ਬੰਦ ਕਰ ਦੇਵੇਗਾ। ਐਕਸ ਨੇ ਦਾਅਵਾ ਕੀਤਾ ਹੈ ਕਿ ਮੋਰੇਸ ਨੇ ਕਾਨੂੰਨੀ ਪ੍ਰਤੀਨਿਧਾਂ ਵਿੱਚੋਂ ਇੱਕ ਨੂੰ ਗ੍ਰਿਫਤਾਰੀ ਦੀ ਧਮਕੀ ਦਿੱਤੀ ਸੀ ਕਿ ਜੇ ਉਸ ਨੇ ਆਪਣੇ ਪਲੇਟਫਾਰਮ ਤੋਂ ਕੁਝ ਸਮੱਗਰੀ ਨਾ ਹਟਾਈ ਤਾਂ ਉਸ ਨੂੰ ਗ੍ਰਿਫਤਾਰ ਕੀਤਾ ਜਾਵੇਗਾ। ਐਕਸ ਦੇ ਐਲਾਨ ਤੋਂ ਬਾਅਦ ਬ੍ਰਾਜ਼ੀਲ ਦੀ ਸੁਪਰੀਮ ਕੋਰਟ ਨੇ ਇਸ ਖਬਰ ਏਜੰਸੀ ਦੇ ਪੁੱਛਣ ’ਤੇ ਕੋਈ ਜਵਾਬ ਨਹੀਂ ਦਿੱਤਾ।